ਵਿਧਾਇਕ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਸਕੂਲ 'ਚ ਮੈਗਜੀਨ ਰੀਲੀਜ਼
ਲੁਧਿਆਣਾ, 14 ਨਵੰਬਰ (Sanjeev Kumar Sharma) - ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਦੀ ਸੁਚੱਜੀ ਦੇਖਭਾਲ ਕਰਨੀ ਚਾਹੀਦੀ ਹੈ ਕਿਉ਼ਕਿ ਬੱਚੇ ਹਰ ਦੇਸ਼ ਦਾ ਸਰਮਾਇਆ ਅਤੇ ਆਉਣ ਵਾਲਾ ਭਵਿੱਖ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇਣੀ ਸਮੇਂ ਦੀ ਲੋੜ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।
No comments