Youth can take Punjab to greater heights- Kultar Singh Sandhwan exhorts young minds to make state number one, ਨੌਜਵਾਨ ਹੀ ਪੰਜਾਬ ਨੂੰ ਹੋਰ ਬੁਲੰਦੀਆਂ ਤੇ ਲਿਜਾ ਸਕਦੇ ਹਨ - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ
Sidhwan (Ludhiana), November 18: (Sanjeev Kumar Sharma) Punjab Vidhan Sabha Speaker Kultar Singh Sandhwan on Friday said that youth have unbounded potential to make Punjab number one state of the country. Addressing the gathering during the convocation ceremony in CT University, here, Sandhwan said that India was the youngest nation of the world and their strength can change the fate of the country. He said that youth could become the fuel for the society and Bhagwant Mann-led AAP government is making sincere efforts to tap this energy of the youth for making 'Rangla Punjab' and eliminating social maladies.
- ਪੰਜਾਬ ਨੂੰ ਮੋਹਰੀ ਸੂਬਾ ਬਣਾਉਣ 'ਚ ਮੋਹਰੀ ਰੋਲ ਅਦਾ ਕਰਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
- ਸਮਾਜ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰਨ ਦੀ ਕੀਤੀ ਅਪੀਲ
- ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦੇ 1600 ਵਿਦਿਆਰਥੀਆਂ ਨੂੰ ਡਿਗਰੀਆਂ ਵੀ ਪ੍ਰਦਾਨ ਕੀਤੀਆਂ ਸਿੱਧਵਾਂ(ਲੁਧਿਆਣਾ), 18 ਨਵੰਬਰ (Sanjeev Kumar Sharma) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਬੇਅੰਤ ਸਮਰੱਥਾ ਹੈ। ਸਥਾਨਕ ਸੀ.ਟੀ. ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਨੌਜਵਾਨ ਦੇਸ਼ ਹੈ ਅਤੇ ਇਥੋਂ ਦੇ ਨੌਜਵਾਨਾਂ ਦੀ ਤਾਕਤ ਦੇਸ਼ ਦੀ ਤਕਦੀਰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਸਮਾਜ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਸਕਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀ ਇਸ ਊਰਜਾ ਨੂੰ 'ਰੰਗਲਾ ਪੰਜਾਬ' ਦੀ ਸਿਰਜਣਾ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਨੌਜਵਾਨ ਨਾ ਸਿਰਫ਼ ਸਮਾਜ ਵਿੱਚ ਆਪਣਾ ਯੋਗ ਸਥਾਨ ਬਣਾ ਸਕਦੇ ਹਨ ਸਗੋਂ ਸਮਾਜ ਦੀ ਤਕਦੀਰ ਵੀ ਬਦਲ ਸਕਦੇ ਹਨ।
No comments