ਭਾਜਪਾ ਕਾਰਕੁੰਨ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ ਦਾ 98 ਜਨਮ ਦਿਨ ਮਨਾਇਆ

ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਵਤਾਰ ਸਿੰਘ ਜ਼ੀਰਾ ਦੇ ਗ੍ਰਹਿ ਮੱਖੂ ਰੋਡ ਜ਼ੀਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅੱਟਲ ਬਿਹਾਰੀ ਵਾਜਪਾਈ ਜੀ ਦਾ 99 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ੍ਰੀ ਅੱਟਲ ਬਿਹਾਰੀ ਵਾਜਪਾਈ ਜੀ ਨੇ ਜੈ ਜਵਾਨ ਜੈ ਕਿਸਾਨ, ਜੈ ਵਿਗਿਆਨ ਦਾ ਨਾਹਰਾ ਲਗਾ ਕੇ ਦੇਸ਼ ਦੀਆਂ ਸਰਹੱਦਾਂ ਮਜ਼ਬੂਤ ਕੀਤੀਆਂ ਅਤੇ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਉਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਦੇਸ਼ ਨੂੰ ਵਰਲਡ ਪੱਧਰ ਤੇ ਚਮਕਾਇਆ ਹੈ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਅੱਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਮਨਜੀਤ ਸਿੰਘ ਰਾਏ ਚੇਅਰਮੈਨ ਘੱਟ ਗਿਣਤੀ ਕਮਿਸ਼ਨ , ਭਾਜਪਾ ਮੰਡਲ ਪ੍ਰਧਾਨ ਵਿੱਕੀ ਸੂਦ,
ਸਾਬਕਾ ਚੇਅਰਮੈਨ ਕਾਰਜ ਸਿੰਘ ਆਲਾ, ਗੁਰਪ੍ਰੀਤ ਸਿੰਘ ਪਤਲੀ ਭਾਜਪਾ ਮੰਡਲ ਪ੍ਰਧਾਨ ਫਿਰੋਜ਼ਸ਼ਾਹ, ਐਡਵੋਕੇਟ ਵਿਨੋਦ ਸੂਦ , ਗੁਰਵਿੰਦਰ ਸਿੰਘ ਮੀਤ ਪ੍ਰਧਾਨ ਮੋਹਕਮ ਵਾਲਾ ਮੰਡਲ ਫਿਰੋਜਸਾਹ ਭਾਰਤੀ ਜਨਤਾ ਪਾਰਟੀ, ਜਸਵਿੰਦਰ ਸਿੰਘ ਬੱਬੂ ਭੈਲ ਜਨਰਲ ਸੈਕਟਰੀ, ਜਸਵੀਰ ਸਿੰਘ ਜਟਾਣਾ ਸੁਲਹਾਨੀ, ਗੁਰਚਰਨ ਸਿੰਘ ਮਾਛੀ ਬੁਗਰਾ, ਬਲਵਿੰਦਰ ਸਿੰਘ ਪਤਲੀ ਮੀਤ ਪ੍ਰਧਾਨ, ਗੁਰਵਿੰਦਰ ਪਾਲ ਸਿੰਘ ਮੁੱਦਕੀ ਮੈਬਰ, ਰੇਸ਼ਮ ਸਿੰਘ ਲੋਹਾਮ ਮੈਂਬਰ ਆਦਿ ਹਾਜ਼ਰ ਸਨ।

No comments