65 ਗ੍ਰਾਮ ਹੈਰੋਇੰਨ ਸਮੇਤ 1 ਦੋਸ਼ੀ ਕਾਬੂ

ਸ਼੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ, ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਲੁਧਿਆਣਾ ਵੱਲੋਂ ਨਸ਼ਾਂ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸ੍ਰੀ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. DCP. ਇੰਨਵੈਟੀਗੇਸ਼ਨ ਲੁਧਿਆਣਾ, ਰੁਪਿੰਦਰ ਕੌਰ ਸਰਾਂ ਪੀ.ਪੀ.ਐਸ.ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-1 ਕਮ ਇੰਨਵੈਟੀਗੇਸ਼ਨ ਲੁਧਿਆਣਾ, ACP ਅਸ਼ੋਕ ਕੁਮਾਰ PSPBI NDPS CUM NARCOTIC ਲੁਧਿਆਣਾ ਅਤੇ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਮੇਲ-। ਲੁਧਿਆਣਾ ਦੀ ਟੀਮ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਟਿੱਬਾ ਦੇ ਏਰੀਆ ਵਿੱਚੋਂ 65 ਗਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ ਕੀਤਾ ਹੈ। ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਿਤੀ 26-07-2023 ਨੂੰ ਦੌਰਾਨੇ ਨਾਕਾਬੰਦੀ ਕ੍ਰਿਸ਼ਚਨ ਸਮਸ਼ਾਨਘਾਟ ਟਿੱਬਾ ਰੋਡ ਨੇੜੇ
ਕੜਾ ਡੰਪ ਥਾਣਾ ਟਿੱਬਾ, ਲੁਧਿਆਣਾ ਤੇ ਦੇਸੀ ਰਿਕੂ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰ 11 ਮੁਹੱਲਾ ਸੰਧੂ ਕਲੋਨੀ ਜਗੀਰਪੁਰ ਥਾਣਾ ਟਿੱਬਾ ਲੁਧਿਆਣਾ ਨੂੰ ਕਾਬੂ ਕਰਕੇ ਜ਼ਾਬਤੇ ਅਨੁਸਾਰ ਤਲਾਸ਼ੀ ਅਮਲ ਵਿੱਚ ਲਿਆ ਕੇ ਦੋਸ਼ੀ ਦੇ ਕਬਜਾ ਵਿਚ 65 ਗਰਾਮ ਹੈਰੋਇਨ ਬ੍ਰਾਮਦ ਕੀਤੀ। ਦੋਸ਼ੀ ਦੇ ਬਰਖਿਲਾਫ ਮੁਕੱਦਮਾ ਨੰ. 37 ਮਿਤੀ 26/02/2023 ਜੁਰਮ 21 61-85 NDPS Act ਥਾਣਾ ਟਿੱਬਾ ਲੁਧਿਆਣਾ ਦਰਜ ਰਜਿਸਟਰ ਕਰਵਾਇਆ ਅਤੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

No comments