ਜ਼ਿਲ੍ਹਾ ਟਾਸਕ ਫੋਰਸ ਵਲੋਂ ਖੰਨਾ ਬਲਾਕ 'ਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਕਾਰਵਾਈ
ਲੁਧਿਆਣਾ, 27 ਫਰਵਰੀ - ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ 'ਤੇ ਕਾਰਵਾਈ ਕਰਦਿਆਂ ਬਲਾਕ ਖੰਨਾ, ਜਿਲ੍ਹਾ ਲੁਧਿਆਣਾ ਵਿੱਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਦੀ ਅਗਵਾਈ 'ਚ ਰੇਡ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਖੰਨਾ ਵਿਖੇ ਬਾਲ ਮਜਦੂਰੀ ਨੂੰ ਰੋਕਣ ਲਈ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਟੀਮ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ), ਸ਼੍ਰੀ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ), ਡਾ: ਜਨਪ੍ਰੀਤ ਸਿੰਘ ਅਰੋੜਾ, (ਮੈਡੀਕਲ ਅਫਸਰ), ਸ਼੍ਰੀ ਰਮਨਦੀਪ ਸ਼ਰਮਾ (ਲੇਬਰ ਇੰਸਪੈਕਟਰ), ਸ਼੍ਰੀ ਹਰਮਿੰਦਰ ਸਿੰਘ (ਸਿੱਖਿਆ ਵਿਭਾਗ), ਮਲਕੀਤ ਸਿੰਘ ਏ.ਐਸ.ਆਈ. (ਪੁਲਿਸ ਵਿਭਾਗ, ਖੰਨਾ) ਦੇ ਮੈਂਬਰ ਸ਼ਾਮਲ ਸਨ।
Post Comment
No comments