Monday, February 20, 2023

ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਬਾਹਰੀ ਰਿੰਗ ਰੋਡ ਦੀ ਸੰਭਾਵਨਾ ਬਣਾਉਣ ਦੇ ਆਦੇਸ਼ * ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਲੁਧਿਆਣਾ, 20 ਫਰਵਰੀ : ਲੁਧਿਆਣਾ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਾਹਰੀ ਰਿੰਗ ਰੋਡ ਦੀ ਸੰਭਾਵਨਾ ਦਾ ਪਤਾ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਕਾਸ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਹਰੀ ਰਿੰਗ ਰੋਡ ਮੁੱਖ ਸ਼ਹਿਰ ਵਿੱਚ ਆਵਾਜਾਈ ਦੇ ਦਬਾਅ ਨੂੰ ਕਾਫ਼ੀ ਹੱਦ ਤੱਕ ਘਟਾ ਦੇਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਫੈਲਾਅ ਅਤੇ ਸੜਕਾਂ 'ਤੇ ਵਾਹਨਾਂ ਦੀ ਭਾਰੀ ਭੀੜ ਹੋਣ ਕਾਰਨ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ, ਜਿਸ ਕਾਰਨ ਲੁਧਿਆਣਾ ਵਿੱਚ ਆਊਟਰ ਰਿੰਗ ਰੋਡ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਜਲਦੀ ਰਿਪੋਰਟ ਸੌਂਪਣ ਲਈ ਕਿਹਾ ਤਾਂ ਜੋ ਇਸ ਪ੍ਰਾਜੈਕਟ 'ਤੇ ਛੇਤੀ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਵੱਲ ਧਿਆਨ ਦੇਣ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਹਰੀ ਰਿੰਗ ਰੋਡ ਨਾ ਸਿਰਫ਼ ਲੁਧਿਆਣਾ ਦੀਆਂ ਸੜਕਾਂ ਤੋਂ ਭੀੜ-ਭੜੱਕੇ ਘਟੇਗਾ, ਸਗੋਂ ਯਾਤਰੀਆਂ ਨੂੰ ਬਦਲਵੇਂ ਰਸਤੇ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬੁੱਢਾ ਦਰਿਆ ਦੀ ਸੁਰਜੀਤੀ, ਸਮਾਰਟ

ਸਿਟੀ, ਨੈਸ਼ਨਲ ਹਾਈਵੇਅ ਸਮੇਤ ਹੋਰ ਅਹਿਮ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਰਾਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਹਾਕਮ ਸਿੰਘ ਠੇਕੇਦਾਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਚੇਅਰਮੈਨ ਸੁਰੇਸ਼ ਗੋਇਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ ਵੇਣੂ ਪ੍ਰਸਾਦ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

No comments:

Post a Comment