ਜ਼ਿਲ੍ਹੇ ਭਰ 'ਚ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ : ਸਿਵਲ ਸਰਜਨ, 12 ਤੋ 18 ਮਾਰਚ ਤੱਕ ਲਾਏ ਜਾਣਗੇ ਵਿਸੇ਼ਸ਼ ਜਾਂਚ ਕੈਂਪ
ਲੁਧਿਆਣਾ, 10 ਮਾਰਚ - ਪੰਜਾਬ ਸਰਕਾਰ ਵਲੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਕਾਲਾ ਮੋਤੀਆ ਹਫ਼ਤਾ 12 ਮਾਰਚ ਤੋ 18 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕੇ ਇਸ ਹਫਤੇ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋ ਮਰੀਜ਼ਾਂ ਨੂੰ ਕਾਲੇ ਮੋਤੀਏ ਦੇ ਲੱਛਣ, ਇਲਾਜ, ਬਚਾਅ ਅਤੇ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਲੋਕਾਂ ਨੂੰ ਅੰਨੇਪਣ ਦੀ ਰੋਕਥਾਮ ਲਈ ਆਪਣੀ ਜਲਦ ਜਾਂਚ ਕਰਵਾਉਣੀ ਚਾਹੀਦਾ ਹੈ ਤਾਂ ਜੋ ਨਿਗ੍ਹਾ ਦਾ ਬਚਾਅ ਹੋ ਸਕੇ।
ਇਸ ਮੌਕੇ ਅੱਖਾਂ ਦੇ ਮਾਹਿਰ ਨੋਡਲ ਅਫਸਰ ਡਾਕਟਰ ਮੰਨੂ ਵਿਜ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਇਸ ਹਫਤੇ ਅੱਖਾਂ ਦਾ ਮੁਫਤ ਚੈਕਅਪ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਪਾਂ ਦਾ ਵੱਧ ਤੋ ਵੱਧ ਲਾਭ ਲੈਣ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਹੂਲਤ ਲਈ ਇਹ ਯੋਗ ਉਪਰਾਲਾ ਕੀਤਾ ਜਾ ਰਿਹਾ ਹੈ।
No comments